Pages

Tuesday, April 11, 2023

13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ ਗੁਰਦਾਸਪੁਰ।

 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ ਗੁਰਦਾਸਪੁਰ।


ਬਟਾਲਾ, 11 ਅਪ੍ਰੈਲ (ਲਵਪ੍ਰੀਤ ਸਿੰਘ ਖੁਸ਼ੀਪੁਰ) ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ 13 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਨੂੰ ਸਮਰਪਤਿ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਮ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 13 ਅਪ੍ਰੈਲ ਨੂੰ ‘ਰੰਗਲਾ ਪੰਜਾਬ’ ਪ੍ਰੋਗਰਾਮ ਸ਼ਾਮ 6 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ ਅਤੇ ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਟੀਮਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਜਿਲਾ ਵਾਸੀਆਂ ਨੂੰ 13 ਅਪ੍ਰੈਲ ਨੂੰ ‘ਰੰਗਲਾ ਪੰਜਾਬ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜ਼ਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 14 ਜਨਵਰੀ ਨੂੰ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਬ ਵਿਖੇ ਚਾਲੀ ਮੁਕਤਿਆਂ ਦੀ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ ਸਮਾਗਮ ਕਰਵਾਇਆ ਗਿਆ। 20 ਜਨਵਰੀ ਨੂੰ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦਾ ‘ਵਿਰਸਾ ਗੁਰਦਾਸਪੁਰ ਕੈਲੰਡਰ’ ਜਾਰੀ ਕੀਤਾ ਗਿਆ। 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ‘ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ’ ਕਰਵਾਇਆ ਗਿਆ ਅਤੇ 11 ਫਰਵਰੀ ਨੂੰ ‘ਵਿਰਸਾ ਉਤਸ਼ਵ’ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ ਸੀ।