Pages

Monday, April 10, 2023

500 ਵਿੱਚੋਂ 500 ਨੰਬਰ ਪ੍ਰਾਪਤ ਕਰ ਕੇ ਰਚਿਆ ਇਤਿਹਾਸ।

 ਵਿਧਾਇਕ ਸ਼ੈਰੀ ਕਲਸੀ ਨੇ ਸੂਬੇ ਭਰ ਵਿਚੋਂ ਅੱਵਲ ਰਹੀ ਵਿਦਿਆਰਥਣ ਰਵਨੀਤ ਕੌਰ ਦਾ ਕੀਤਾ ਵਸਨਮਾਨ।




ਬਟਾਲਾ, 10 ਅਪ੍ਰੈਲ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੌਜਵਾਨ ਵਿਧਾਇਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਸ਼੍ਰੇਣੀ ਦੇ ਐਲਾਣੇ ਗਏ ਨਤੀਜਾ ਵਿਚ ਸੂਬੇ ਭਰ ਵਿੱਚੋਂ ਮੋਹਰੀ ਰਹੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਪਿੰਡ ਮੂਲਿਆਂਵਾਲ ਨੇ ਸੌ ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਤੇ ਉਸਨੂੰ ਮੁਬਾਰਕਬਾਦ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਰਵਨੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਬਿਧੀਪੁਰ ਵਿਖੇ ਪੜ੍ਹਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ, ਬੀ.ਐਮ.ਟੀ ਜਗਦੀਸ਼ ਰਾਜ ਬੈਂਸ, ਨਵਦੀਪ ਸਿੰਘ ਬੀ.ਐਮ ਗਣਿਤ, ਮੈਡਮ ਵਨੀਤ ਕੌਰ ਸੀ.ਐਚ.ਟੀ ਨੌਸ਼ਹਿਰਾ ਮੱਝਾ ਸਿੰਘ, ਰਵਨੀਤ ਕੌਰ ਦੇ ਮਾਪੇ ਜਸਬੀਰ ਸਿੰਘ ਤੇ ਮਨਿੰਦਰ ਕੌਰ, ਮੈਡਮ ਰਜਨੀ ਮੁੱਖ ਅਧਿਆਪਕ,ਗਗਨ ਬਟਾਲਾ,ਮਾਣਿਕ ਮਹਿਤਾ,ਬਲਜੀਤ ਸਿੰਘ ਨਿੱਕੂ ਹੰਸਪਾਲ, ਮਹਿਕਪ੍ਰੀਤ ਕੌਰ, ਬਿਕਰਮਜੀਤ ਕੌਰ, ਗੁਰਪਰੀਤ ਕੌਰ, ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਰਵਨੀਤ ਕੋਰ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿਹਾ ਕਿ ਹੋਣਹਾਰ ਵਿਦਿਆਰਥਣ ਰਵਨੀਤ ਕੌਰ ਜਿਸਨੇ ਸੂਬੇ ਭਰ ਵਿਚੋਂ ਅੱਵਲ ਦਰਜਾ ਪ੍ਰਾਪਤ ਕਰਕੇ ਜਿਥੇ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਸਮੇਤ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ ਓਥੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਇੱਕ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਰਵਨੀਤ ਕੌਰ ਨੇ ਖਾਸ ਕਰਕੇ ਵਿਧਾਨ ਸਭਾ ਹਲਕਾ ਬਟਾਲਾ ਤੇ ਪੂਰੇ ਜਿਲ੍ਹੇ ਗੁਰਦਾਸਪੁਰ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅੰਦਰ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਪੂਰੇ ਮੌਕੇ ਪਰਦਾਨ ਕੀਤੇ ਜਾ ਰਹੇ ਹਨ।