Pages

Tuesday, April 11, 2023

ਵਿਧਾਇਕ ਸ਼ੈਰੀ ਕਲਸੀ ਵਲੋਂ ਬੱਸ ਅੱਡਾ ਬਟਾਲਾ ਵਿਖੇ ਪਬਲਿਕ ਟਾਇਲਟਸ ਦਾ ਉਦਘਾਟਨ।

 ਵਿਧਾਇਕ ਸ਼ੈਰੀ ਕਲਸੀ ਵਲੋਂ ਬੱਸ ਅੱਡਾ ਬਟਾਲਾ ਵਿਖੇ ਪਬਲਿਕ ਟਾਇਲਟਸ ਦਾ ਉਦਘਾਟਨ।



ਬਟਾਲਾ, 11 ਅਪ੍ਰੈਲ (ਲਵਪ੍ਰੀਤ ਸਿੰਘ ਖੁਸ਼ੀਪੁਰ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ,ਹਲਕਾ ਵਿਧਾਇਕ ਬਟਾਲਾ ਵਲੋਂ ਅੱਜ ਬਟਾਲਾ ਬੱਸ ਅੱਡਾ ਵਿਖੇ ਸਵਾਰੀਆਂ ਦੀ ਲੰਬੇ ਸਮੇਂ ਤੋਂ ਆ ਰਹੀ ਮੁਸ਼ਕਿਲ ਦਾ ਹੱਲ ਕਰਦਿਆਂ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਬਲਿਕ ਟਾਇਲਟਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪਜਾਬ ਦੀ ਅਗਵਾਈ ਹੇਠ ਸੂਬੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਚੱਲ ਰਹੇ ਹਨ। ਸ਼ਹਿਰ ਵਿਚਲੀਆਂ ਸੜਕਾਂ ਦੇ ਵਿਕਾਸ ਕਾਰਜਾਂ ਸਮੇਤ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਬਟਾਲਾ ਹਲਕੇ ਦੇ ਦਿਹਾਤੀ ਤੇ ਸ਼ਹਿਰੀ ਖੇਤਰ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹ ਖੁਦ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ।