ਹੁਸ਼ਿਆਰਪੁਰ, 6 ਮਾਰਚ {Gurpreet Singh}ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਬੀ ਸੀਜ਼ਨ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਜ਼ਰੂਰੀ ਆਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਜਿਥੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ, ਉਥੇੇ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਹੁਸ਼ਿਆਰਪੁਰ ਵਿਚ ਕਣਕ ਦੇ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵੱਖਰੇ ਹੁਕਮ ਤਹਿਤ ਉਨ੍ਹਾਂ ਹਦਾਇਤ ਕੀਤੀ ਹੈ ਕਿ ਕਿਸੇ ਵੀ ਹਾਲਤ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਆਮ ਤੌਰ ’ਤੇ ਕਣਕ ਦੀ ਕਟਾਈ ਕੰਬਾਈਨਾਂ ਵੱਲੋਂ 24 ਘੰਟੇ ਕੀਤੀ ਜਾਂਦੀ ਹੈ। ਇਹ ਕੰਬਾਈਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੀ ਕਣਕ ਦੀ ਕਟਾਈ ਕਰ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਹੋਣ ਦੀ ਸੰਭਾਵਨਾ ਹੁੰਦੀ ਹੈ ਅਤੇ ਅਜਿਹੀ ਫ਼ਸਲ ਨੂੰ ਖ਼ਰੀਦਣ ਤੋਂ ਖ਼ਰੀਦ ਏਜੰਸੀਆਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ।
जिला मजिस्ट्रेट ने कहा कि उनके ध्यान में आया है कि आम तौर पर देखने में आया है कि गेहंू की नाड़ को संबंधित मालिकों की ओर से आग लगाने की प्रथा होने के कारण गेहूं के अवशेषों को आग लगा दी जाती है, जिससे जानी व वित्तिय नुकसान होने की संभावना बनी रहती है और बड़े हादसे भी हो सकते हैं। उन्होंने कहा कि इसके चलते गांवों में लड़ाई झगड़े होने का डर रहता है व प्रदूषण से सांस की बीमारियां हो सकती है। आग लगाने से जहां वातावरण प्रदूषित होता है वहीं जमीन की उपजाऊ शक्ति भी कम होती है। इससे जमीन के मित्र कीड़े भी मर जाते हैं। कोमल मित्तल ने कहा कि उनके ध्यान में यह भी आया है कि आम तौर पर गेहूं की कटाई कंबाइनों की ओर से 24 घंटे की जाती है। यह कंबाइनों रात के समय ओस पडऩे के कारण गीले गेहूं की कटाई कर देती है। इस तरह गेहूं में नमी सरकार के ओर से निर्धारित मापदंडों से अधिक होने की संभावना होती है और ऐसी फसल को खरीदने के समय खरीद एजेंसियां गुरेज करती हैं, जिससे जमींदारों को काफी मुश्किल पेश आती है। उन्होंने किसानों को अपील करते हुए कहा कि वे निर्धारित नमी वाला गेहूं ही मंडियों में लाने के लिए कहा है।