Pages

Saturday, April 8, 2023

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਿਵੇਕਲੀ ਪਹਿਲਕਦਮੀ ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ-ਵਿਧਾਇਕ ਸ਼ੈਰੀ ਕਲਸੀ ?

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਿਵੇਕਲੀ ਪਹਿਲਕਦਮੀ ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ-ਵਿਧਾਇਕ ਸ਼ੈਰੀ ਕਲਸੀ ?

ਬਟਾਲਾ, 8 ਅਪ੍ਰੈਲ ( ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।

     ਇਸ ਸਬੰਧੀ ਗੱਲ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ। ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ। ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ।
     ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਉਨ੍ਹਾਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਕਰਨਗੇ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁੱਕਵੀਆਂ ਨੀਤੀਆਂ ਤਿਆਰ ਕਰ ਸਕੇ। 
    ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇ ਜਾਣਗੇ। ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ’ਤੇ ਪੁੱਜਣ ਲਈ ਮਿਆਰੀ ਸਿਖਲਾਈ ਦੇਣਗੇ।